ਅਖੌਤੀ ਪਾਸਟਰ ਬਜਿੰਦਰ ਵੱਲੋਂ ਪੀੜਤ 2 ਬੀਬੀਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਮੁਲਾਕਾਤ ਕੀਤੀ ਹੈ। ਆਪਣੇ ਨਾਲ ਵਾਪਰੇ ਸਮੁੱਚੇ ਘਟਨਾਕ੍ਰਮ ਬਾਰੇ ਜਥੇਦਾਰ ਸਾਹਿਬ ਨੂੰ ਜਾਣਕਾਰੀ ਦਿੱਤੀ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋਵੇਂ ਬੀਬੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਗਈ ਹੈ ਕਿ ਦੋਸ਼ੀ ਬਜਿੰਦਰ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।