ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਪਾਲ ਦੇ 7 ਸਾਥੀਆਂ ਦੀ NSA ਦੀ ਮਿਆਦ ਖਤਮ ਹੋ ਗਈ ਹੈ।
ਪੰਜਾਬ ਸਰਕਾਰ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਪੰਜਾਬ ਲਿਜਾਇਆ ਜਾ ਰਿਹਾ ਹੈ। ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਇੱਕ-ਇੱਕ ਕਰਕੇ ਪੰਜਾਬ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਦੇ 2 ਸਾਥੀਆਂ ਦੀ NSA ਦੀ ਮਿਆਦ ਅਪ੍ਰੈਲ ਵਿੱਚ ਖ਼ਤਮ ਹੋਵੇਗੀ। ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਹਫਤੇ ਹੋਵੇਗੀ।