ਪ੍ਰਤਾਪ ਸਿੰਘ ਦੇ 50 ਬੰਬਾਂ ਵਾਲੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰਾਂ ਗਰਮਾ ਗਈ ਹੈ। ਵਿਰੋਧੀ ਧਿਰ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਰਕਰ ਦੇ ਲੀਡਰ ਇੱਕ ਦੂਜੇ ਦੇ ਵਿਰੁੱਧ ਜੰਮ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਤੋਂ ਬਾਅਦ ਹੋਈ FIR ਵਿਰੁੱਧ ਕਾਂਗਰਸੀ ਲੀਡਰ ਇੱਕਠੇ ਹੋਏ ਹਨ। ਪ੍ਰਤਾਪ ਸਿੰਘ ਬਾਜਵਾ ਨੇ ਹਾਈ ਕੋਰਟ ਦਾ ਰੁੱਖ ਕੀਤਾ ਹੈ ਤੇ ਆਪਣੇ ਤੇ ਹੋਈ ਐਫ.ਆਈ.ਆਰ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਉੱਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਰਕਰ ਦੇ ਸਮੁੱਚੀ ਲੀਡਰਸ਼ਿਪ ਨੇ ਪ੍ਰਤਾਪ ਸਿੰਘ ਬਾਜਵਾ ਦੇ ਦਿੱਤੇ ਬਿਆਨ ਨੂੰ ਲੈ ਕਿ ਭੜਾਸ ਕੱਢੀ ਹੈ ਤੇ ਧਰਨਾ ਪ੍ਰਦਰਸ਼ਨ ਕਰ ਰਹੀ ਹੈ। ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪ੍ਰਤਾਪ ਸਿੰਘ ਬਾਜਵਾ ਦੇ ਪਾਕਿਸਤਾਨ ਨਾਲ ਸਬੰਧ ਦੱਸੇ ਸਨ। ਉਹਨਾਂ ਨੇ ਕਿਹਾ ਸੀ ਕਿ ਉਹ ਬਾਜਵਾ ਦੇ ਇਸ ਬਿਆਨ ਨੇ ਅਸਤੁੰਸ਼ਟ ਹਨ ਤੇ ਉਹ ਹਰ ਤਰ੍ਹਾਂ ਦੀ ਕਾਰਵਾਈ ਪ੍ਰਤਾਪ ਸਿੰਘ ਬਾਜਵਾ ਤੇ ਕਰਨਗੇ।
ਆਮ ਆਦਮੀ ਪਾਰਟੀ ਨੇ ਕਾਂਗਰਸ ਅਤੇ ਕਾਂਗਰਸ ਨੇ ਆਮ ਆਦਮੀ ਪਾਰਟੀ ਵਿਰੁੱਧ ਛੇੜਿਆ ਯੁੱਧ:
