ਡੱਲੇਵਾਲ ਦੇ ਪੁੱਤਰ ਗੁਰਪਿੰਦਰ ਸਿੰਘ ਨੇ ਦਿੱਤਾ ਬਿਆਨ ਵਿੱਚ ਕਿਹਾ ਕਿ ਡੱਲੇਵਾਲ ਪੌਣੇ ਘੰਟੇ ਤੋਂ ਕੁਝ ਵੀ ਨਹੀਂ ਬੋਲ ਰਹੇ, ਸਰੀਰ ‘ਚ ਪਾਣੀ ਦੀ ਕਮੀ ਹੋ ਗਈ ਹੈ, ਜੇਕਰ ਉਹਨਾਂ ਦੀ ਜ਼ਿੰਦਗੀ ਨੂੰ ਕੁਝ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ, ਕੇਂਦਰ ਸਰਕਾਰ ਤੇ ਪਟਿਆਲਾ ਪ੍ਰਸ਼ਾਸਨ ਹੋਵੇਗਾ। ਤਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਸੰਭੂ ਬਾਰਡਰ ਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਨੂੰ ਖਦੇੜਨ ਤੋਂ ਬਾਅਦ ਡੱਲੇਵਾਲ ਨੂੰ ਜਲੰਧਰ ਚ ਇੱਕ ਹਸਪਤਾਲ ਵਿੱਚ ਰੱਖਿਆ ਗਿਆ ਸੀ ਪਰ ਫਿਰ ਪੰਜਾਬ ਸਰਕਾਰ ਦਾ ਵਿਰੋਧ ਹੋਣ ਤੋਂ ਬਾਅਦ ਉਹਨਾਂ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਅੱਜ ਆ ਰਹੀ ਤਾਜ਼ਾ ਜਾਣਕਾਰੀ ਦੇ ਅਨੁਸਾਰ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਉਹ ਪੌਣੇ ਘੰਟੇ ਤੋਂ ਕੁਝ ਵੀ ਨਹੀਂ ਬੋਲ ਰਹੇ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ-
