ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਸੰਜੀਵ ਖੰਨਾ ਨੇ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਪੱਤਰ ਲਿਖ ਕੇ ਜਸਟਿਸ ਬੀਆਰ ਗਵਈ ਨੂੰ ਆਪਣੇ ਉੱਤਰਾਧਿਕਾਰੀ ਵਜੋਂ ਸਿਫ਼ਾਰਸ਼ ਕੀਤੀ ਹੈ। ਸਰਕਾਰ ਵੱਲੋਂ ਮਨਜ਼ੂਰੀ ਮਿਲਣ ‘ਤੇ, ਜਸਟਿਸ ਗਵਈ 14 ਮਈ ਨੂੰ ਅਗਲੇ ਸੀਜੇਆਈ ਵਜੋਂ ਸਹੁੰ ਚੁੱਕਣਗੇ। 24 ਮਈ, 2019 ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਪ੍ਰਾਪਤ ਕਰਨ ਵਾਲੇ ਜਸਟਿਸ ਗਵਈ 23 ਨਵੰਬਰ, 2025 ਨੂੰ ਸੇਵਾਮੁਕਤ ਹੋਣ ਵਾਲੇ ਹਨ।
ਜਸਟਿਸ ਬੀਆਰ ਗਵਈ 14 ਮਈ ਨੂੰ ਅਗਲੇ ਸੀਜੇਆਈ ਵਜੋਂ ਚੁੱਕਣਗੇ ਸਹੁੰ:
