ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਕਿਸਮ ਪੂਸਾ-44 ਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ ਲਗਾ ਦਿੱਤੀ ਗਈ ਹੈ। ਖੇਤੀਬਾੜੀ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਘੱਟ ਪਾਣੀ ਦੀ ਖਪਤ ਵਾਲੀਆਂ ਕਿਸਮਾਂ ਦੀ ਸਿਫਾਰਿਸ਼ ਕੀਤੀ ਗਈ ਹੈ । ਇਸ ਤੋਂ ਇਲਾਵਾ ਪਾਬੰਦੀਸ਼ੁਦਾ ਬੀਜ ਵੇਚਣ ਵਾਲੇ ਡੀਲਰਾਂ ਖਿਲਾਫ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ ਡਿੱਗਦੇ ਪਾਣੀ ਦੇ ਪੱਧਰ ਅਤੇ ਪੂਸਾ-44 ਦੇ ਲੇਟ ਪੱਕਣ ਦੇ ਮੁੱਖ ਕਾਰਨ ਵੱਜੋਂ ਝੋਨੇ ਦੀ ਇਸ ਕਿਸਮ ਉੱਤੇ ਪਾਬੰਦੀ ਲਗਾ ਦਿੱਤੀ ਗਈ ਹੈ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਦੇ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫ਼ਾਰਿਸ਼ ਦੇ ਸਨਮੁੱਖ ਸਾਉਣੀ ਸੀਜ਼ਨ 2025 ਦੌਰਾਨ ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਵਿੱਕਰੀ ਅਤੇ ਬਿਜਾਈ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸੂਬੇ ਵਿਚ ਪੀ.ਏ.ਯੂ. ਦੀਆਂ ਸਿਫ਼ਾਰਿਸ਼ਾਂ ਅਨੁਸਾਰ ਘੱਟ ਪਾਣੀ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ.ਆਰ.126 ਅਤੇ ਹੋਰ ਘੱਟ ਪਾਣੀ ਵਾਲੀਆਂ ਕਿਸਮਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਧੀ ਰਾਹੀਂ ਬਿਜਾਈ ਕਰਵਾਉਣ ਲਈ ਸਿਫਾਰਿਸ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਝੋਨੇ ਦੇ ਹਾਈਬ੍ਰਿਡ ਬੀਜ ਮਹਿੰਗੇ ਰੇਟ ਮਿਲਦੇ ਹਨ ਅਤੇ ਇਹਨਾਂ ਦੀ ਜਿਨਸ ਵਿਚ ਐਮ.ਸੀ.ਆਈ. ਵੱਲੋਂ ਨਿਰਧਾਰਿਤ ਮਾਪਦੰਡਾਂ ਦੇ ਜ਼ਿਆਦਾ ਟੋਟਾ ਆਉਂਦਾ ਹੈ। ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿਚ ਘੱਟ ਭਾਅ ਮਿਲਦਾ ਹੈ ਅਤੇ ਜ਼ਿਆਦਾ ਖੱਜਲ ਖੁਆਰੀ ਹੁੰਦੀ ਹੈ।
ਝੋਨੇ ਦੀ ਕਿਸਮ ਪੂਸਾ-44 ਤੇ ਹਾਈਬ੍ਰਿਡ ਬੀਜਾਂ ਉੱਪਰ ਪੰਜਾਬ ਸਰਕਾਰ ਨੇ ਲਗਾਈ ਪਾਬੰਦੀ:
