ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚੋਂ ਦੇਰ ਰਾਤ ਕਈ ਕਿਸਾਨ ਆਗੂਆਂ ਨੂੰ ਰਿਹਾਅ ਕੀਤਾ ਗਿਆ ਹੈ ਤੇ ਉਹਨਾਂ ਸਾਰੇ ਆਗੂਆਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਹੈ। ਡੱਲੇਵਾਲ ਸਾਹਿਬ ਨੇ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ ਤੇ ਸਾਰੇ ਕਿਸਾਨ ਆਗੂਆਂ ਦੇ ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਡੱਲੇਵਾਲ ਨੇ ਪਾਣੀ ਗ੍ਰਹਿਣ ਕੀਤਾ। ਪੰਜਾਬ ਸਰਕਾਰ ਨੇ ਵੀ ਸੁਪਰੀਮ ਕੋਰਟ ਨੂੰ ਡੱਲੇਵਾਲ ਵੱਲੋਂ ਖ਼ਤਮ ਕੀਤੀ ਭੁੱਖ਼ ਹੜਤਾਲ ਦੀ ਜਾਣਕਾਰੀ ਦਿੱਤੀ ਗਈ ਹੈ।
ਡੱਲੇਵਾਲ ਨੇ ਭੁੱਖ ਹੜਤਾਲ ਕੀਤੀ ਖ਼ਤਮ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ:
