ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਸ਼ਾ ਤਸਕਰ ਤਰਸੇਮ ਸਿੰਘ ਉਰਫ ਸੇਮਾ, ਵਾਸੀ ਰਤਨ ਕਲਾਂ, ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਨਸ਼ੀਲੇ ਪਦਾਰਥ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਤਸਕਰੀ ਕੀਤੇ ਜਾਂਦੇ ਹਨ।
ਥਾਣਾ ਘਰਿੰਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।