ਨਾਰਕੋ-ਹਵਾਲਾ ਨੈੱਟਵਰਕਾਂ ‘ਤੇ ਇੱਕ ਵੱਡੀ ਕਾਰਵਾਈ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਲੁਧਿਆਣਾ ਵਿੱਚ ਤਾਇਨਾਤ ਇੱਕ ਪੁਲਿਸ ਕਾਂਸਟੇਬਲ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ₹46.91 ਲੱਖ ਬਰਾਮਦ ਕੀਤੇ ਗਏ। ਇਹ ਪੈਸਾ ਦੁਬਈ ਰਾਹੀਂ ਭੇਜਿਆ ਜਾ ਰਿਹਾ ਸੀ। ਇਹ ਡਰੱਗ ਕਾਰਟੈਲ ਅਮਰੀਕਾ-ਅਧਾਰਤ ਤਸਕਰ ਜੋਬਨ ਕਲੇਰ ਅਤੇ ਗੈਂਗਸਟਰ ਗੋਪੀ ਚੋਗਾਵਾਂ ਦੁਆਰਾ ਚਲਾਇਆ ਜਾ ਰਿਹਾ ਹੈ, ਦੋਵੇਂ ਅੰਮ੍ਰਿਤਸਰ ਦਿਹਾਤੀ ਨਾਲ ਸਬੰਧਤ ਹਨ।
ਐਨ.ਡੀ.ਪੀ.ਐਸ ਐਕਟ ਤਹਿਤ ਪੀ.ਐਸ ਛੇਹਰਟਾ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਪਿਛਲੇ ਅਤੇ ਅਗਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਪੰਜਾਬ ਸਰਕਾਰ ਨੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਹੋਈ ਹੈ ਜਿਸ ਤਹਿਤ ਸਰਕਾਰ ਆਏ ਦਿਨ ਕੋਈ ਨਾ ਕੋਈ ਵੱਡੀ ਕਾਰਵਾਈ ਇਹਨਾਂ ਵੱਡੇ ਨਸ਼ੇ ਤਸ਼ਕਰਾਂ ਤੇ ਕਰ ਰਹੀ ਹੈ। ਪੰਜਾਬ ਪੁਲਿਸ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਡਰੱਗ ਸਮੱਗਲਰਾਂ ਨੂੰ ਫੜਿਆ ਹੈ ਤੇ ਇਹਨਾਂ ਵਿੱਚ ਔਰਤਾਂ ਵੀ ਸ਼ਾਮਲ ਹਨ।