ਪਹਿਲੀ ਜੂਨ ਤੋਂ ਨਾ ਕੀਤੀ ਜਾਵੇ ਝੋਨੇ ਦੀ ਲਵਾਈ। ਖੇਤੀ ਮਾਹਰਾਂ ਤੇ ਵਿਗਿਆਨੀਆਂ ਨੇ ਮੁੱਖ ਮੰਤਰੀ ਨੂੰ ਲਿੱਖੀ ਚਿੱਠੀ ਤੇ ਕਿਹਾ, ਬਿਜਾਈ ਦੀ ਤਰੀਕ ‘ਤੇ ਕੀਤਾ ਜਾਵੇ ਮੁੜ ਵਿਚਾਰ। ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਖੇਤੀ ਮਾਹਿਰਾਂ, ਵਿਗਿਆਨੀਆਂ, ਬੁੱਧੀਜੀਵੀਆਂ, ਸਿੱਖਿਆ ਸਾਸ਼ਤਰੀਆਂ ਅਤੇ ਸਾਬਕਾ ਆਈਏਐਸ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਝੋਨੇ ਦੀ ਬਿਜਾਈ ਦਾ ਕੰਮ ਪਹਿਲੀ ਜੂਨ ਤੋਂ ਸ਼ੁਰੂ ਕਰਨ ਦੇ ਫੈਸਲੇ ‘ਤੇ ਮੁੜ-ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾ ਮੁੱਖ ਮੰਤਰੀ ਨੂੰ ਭੇਜੀ ਚਿੱਠੀ ਵਿੱਚ ਕਿਹਾ ਹੈ ਕਿ ਹਰੇਕ ਸਾਲ ਪਾਣੀ ਦਾ ਪੱਧਰ 2 ਫੁੱਟ ਹੇਠਾਂ ਜਾ ਰਿਹਾ ਹੈ। ਕੇਂਦਰੀ ਭੂਮੀਗਤ ਜਲ ਬੋਰਡ ਨੇ 2023 ਵਿੱਚ ਜਾਰੀ ਰਿਪੋਰਟ ਵਿਚ ਖੁਲਾਸਾ ਕੀਤਾ ਸੀ ਕਿ 2039 ਤੱਕ ਜਲ ਭੰਡਾਰਾਂ ਵਿਚ 1000 ਫੁੱਟ ਦੀ ਡੂੰਘਾਈ ਤੱਕ ਪਾਣੀ ਖ਼ਤਮ ਹੋ ਜਾਵੇਗਾ।
ਪਾਣੀ ਦੇ ਡਿਗਦੇ ਪੱਧਰ ਨੂੰ ਲੈ ਕਿ ਝੋਨੇ ਦੀ ਲਵਾਈ ਪਹਿਲੀ ਜੂਨ ਤੋਂ ਨਾ ਕੀਤੀ ਜਾਵੇ: ਖੇਤੀ ਮਾਹਰ ਤੇ ਵਿਗਿਆਨੀ
