ਪੰਜਾਬ ਸਰਕਾਰ ਦਾ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਜਾਰੀ ਹੈ। ਰੋਜ਼ਾਨਾ ਪੰਜਾਬ ਪੁਲਿਸ ਵੱਲੋਂ ਨਸ਼ਾਂ ਤਸ਼ਕਰਾ ਨੂੰ ਫੜਿਆ ਜਾ ਰਿਹਾ ਹੈ। ਸਰਹੱਦ ਪਾਰ ਤੋਂ ਆਉਂਦੀ ਕਿੱਲੋਆਂ ਦੇ ਹਿਸਾਬ ਨਾਲ ਰੋਜ਼ਾਨਾ ਹੈਰੋਇਨ ਜ਼ਬਤ ਕੀਤੀ ਜਾ ਰਹੀ ਹੈ। ਪਰ ਹੁਣ ਇੱਕ ਵਾਰ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਫਾਜ਼ਿਲਕਾ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰੋਂ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਕੇ ਭਾਰਤ-ਪਾਕਿ ਸਰਹੱਦ ਨੇੜੇ 2 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਅਤੇ 3 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੇਪ ਪਾਕਿਸਤਾਨ-ਅਧਾਰਤ ਤਸਕਰਾਂ ਦੁਆਰਾ ਭੇਜੀ ਗਈ ਸੀ। ਇੱਕ ਐਫ.ਆਈ.ਆਰ ਦਰਜ ਕੀਤੀ ਗਈ ਹੈ, ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।