
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੁਣ ਰਜਿਸਟਰੀਆਂ ਕਰਵਾਉਣ ਲਈ ਐਨ ਉ ਸੀ ਲੈਣੀ ਜਰੂਰੀ ਹੈ, ਬਿਨਾਂ ਐਨ ਉ ਸੀ ਤੋਂ ਬਿਨਾਂ ਰਜਿਸਟਰੀਆਂ ਨਹੀਂ ਹੋਣ ਗਈਆਂ। ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਜਨਹਿੱਤ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਮਾਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਬਿਨਾਂ ਐਨ ਉ ਸੀ ਤੋਂ ਰਜਿਸਟਰੀਆਂ ਹੋਣ ਨਾਲ ਨਜਾਇਜ਼ ਕਾਲੋਨੀਆਂ ਕੱਟੇ ਜਾਣ ਦਾ ਹੜ ਆ ਜਾਵੇਗਾ।