
ਉਨ੍ਹਾਂ ਕਿਹਾ ਕਿ ਕੌਮ ਦਾ ਤਰਜ਼ਮਾਨ ਹੋਣ ਦੇ ਨਾਤੇ ਉਹ ਉਹਨਾਂ ਸਾਰੇ ਬੰਦੀ ਸਿੰਘਾਂ ਦੇ ਘਰਾਂ ਵਿਚ ਜਾਣਗੇ ਜੋ ਜੇਲ੍ਹਾਂ ਵਿੱਚ ਸਮਾਂ ਪੂਰਾ ਕਰਨ ਦੇ ਬਾਵਜੂਦ ਅੱਜ ਵੀ ਬੰਦੀ ਹਨ। ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਸਮੁੱਚੀ ਕੌਮ ਆਪਣੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕਮੁੱਠ ਹੋਣੀ ਚਾਹੀਦੀ ਹੈ ਕਿਉਂਕਿ ਇਹ ਸਿੰਘ ਸਾਡਾ ਕੌਮੀ ਸਰਮਾਇਆ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਉਹ ਅਕਸਰ ਇਹ ਸੋਚਦੇ ਹਨ ਕਿ ਅਦਾਲਤਾਂ ਵਿਚੋਂ ਸਮੇਂ ਸਿਰ ਇਨਸਾਫ਼ ਮਿਲਣਾ ਬਹੁਤ ਮਾਇਨੇ ਰੱਖਦਾ ਹੈ। ਅਜਿਹੇ ਕਈ ਕੇਸ ਹਨ ਜਿਨ੍ਹਾਂ ਵਿੱਚ ਅਦਾਲਤਾਂ ਨੇ ਫੌਰੀ ਨਿਪਟਾਰੇ ਕੀਤੇ ਹਨ ਪਰ ਸਿੱਖਾਂ ਦੇ ਮਾਮਲੇ ਵਿੱਚ ਇੱਕ ਨਹੀਂ ਅਨੇਕਾਂ ਹੀ ਅਜਿਹੇ ਕੇਸ ਹਨ ਜਿਹੜੇ ਫੈਸਲੇ ਦਾ ਇੰਤਜ਼ਾਰ ਕਰ ਰਹੇ ਹਨ। 13 ਸਾਲਾਂ ਤੋਂ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਪਟੀਸ਼ਨ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਵਾਰ-ਵਾਰ ਕੇਂਦਰ ਸਰਕਾਰ ਨੂੰ ਫ਼ੈਸਲਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਪਰ ਹਾਲੇ ਤੱਕ ਨਾ ਕੇਂਦਰ ਸਰਕਾਰ ਨੇ ਫ਼ੈਸਲਾ ਕੀਤਾ ਹੈ ਤੇ ਨਾ ਹੀ ਸੁਪਰੀਮ ਕੋਰਟ ਆਪਣੇ ਕੀਤੇ ਆਦੇਸ਼ ਲਾਗੂ ਕਰਵਾ ਸਕੀ।