ਅਨਾਜ ਦੀ ਚੁਕਾਈ ਤੇਜ਼ ਕਰਨ ਲਈ ਜੋਸ਼ੀ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ ,ਸਾਈਲੋਜ ਲਈ ਕਣਕ ਦੀ ਖਰੀਦ ਵਾਸਤੇ ਆੜ੍ਹਤੀਆਂ ਦੇ ਕਮਿਸ਼ਨ ‘ਚ ਕਟੌਤੀ ਦਾ ਮੁੱਦਾ ਚੁੱਕਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ ਦੇਰ ਸ਼ਾਮ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕੇਂਦਰੀ ਮੰਤਰੀ ਤੋਂ ਸੂਬੇ ਵਿੱਚੋਂ ਅਨਾਜ (ਚੌਲ ਅਤੇ ਕਣਕ) ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਹਿਲੀ ਅਪਰੈਲ ਤੋਂ ਹਾੜੀ ਮਾਰਕੀਟਿੰਗ ਸੀਜ਼ਨ 2025-26 ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ 124 ਲੱਖ ਟਨ ਕਣਕ ਖ਼ਰੀਦਣ ਦੀ ਉਮੀਦ ਹੈ। ਪਿਛਲੇ ਫ਼ਸਲੀ ਸੀਜ਼ਨ ਦੀ ਲਗਪਗ ਪੰਜ ਲੱਖ ਟਨ ਕਣਕ ਵੀ ਸੂਬੇ ਵਿੱਚ ਸਟਾਕ ਕੀਤੀ ਪਈ ਹੈ।
ਅਨਾਜ ਦੀ ਚੁਕਾਈ ਤੇਜ਼ ਕਰਨ ਲਈ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ:
