ਸੁਨਾਮ ਨੇੜਲੇ ਪਿੰਡ ਛਾਜਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਕੂਲ ਆਫ ਐਮੀਨੈਸ ਦਾ ਉਦਘਆਟਨ ਕਰਨ ਪੁੱਜੇ ਸਨ ਪਰ ਇਸ ਮੌਕੇ ਕਿਸਾਨ ਯੂਨੀਅਨ ਵੱਲੋਂ ਭਗਵੰਤ ਮਾਨ ਦਾ ਵਿਰੋਧ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਛਾਜਲੀ ਸਕੂਲ ਵਿੱਚ ਪਹੁੰਚਣ ਤੋਂ ਪਹਿਲਾਂ ਕਿਸਾਨਾਂ ਅਤੇ ਪੁਲਿਸ ਵਿਚਕਾਰ ਜ਼ਬਰਦਸਤ ਝੜਪ ਹੋਈ ਹੈ। ਮੁੱਖ ਮੰਤਰੀ ਵੱਲੋ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਤਹਿਤ ਨਵੇਂ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚੇ ਚੁੱਕਿਆ ਜਾ ਸਕੇ। ਪਰ ਪੰਜਾਬ ਭਰ ਵਿੱਚ ਸਿੱਖਿਆ ਕ੍ਰਾਂਤੀ ਨੂੰ ਲੈ ਕਿ ਆਦਮੀ-ਪਾਰਟੀ ਦਾ ਵਿਰੋਧ ਵੀ ਦੇਖਣ ਨੂੰ ਮਿਲਿਆ ਸੀ ਕਿਉਂਕਿ ਕਿ ਜਿਸ ਤਰ੍ਹਾਂ ਪਖਾਨਿਆਂ ਦੀ ਮਰੁੰਮਤ ਨੂੰ ਲੈ ਕਿ ਵੀ ਪੰਜਾਬ ਸਰਕਾਰ ਵੱਲੋਂ ਨੀਂਹ ਪੱਥਰ ਰੱਖੇ ਜਾ ਰਹੇ ਸਨ ਤਾਂ ਵਿਰੋਧੀ ਧਿਰ ਨੇ ਸਰਕਾਰ ਨੇ ਨਿਸ਼ਾਨਾਂ ਸਾਧਿਆ ਸੀ। ਪਰ ਅੱਜ ਪਿੰਡ ਛਾਜਲੀ ਵਿੱਚ ਵੀ ਮੁੱਖ ਮੰਤਰੀ ਭਗਵੰਤ ਮਾਨ ਦਾ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ ਸੀ ਜਿਸ ਨਾਲ ਪੁਲਿਸ ਤੇ ਕਿਸਾਨਾਂ ਵਿੱਚ ਝੜਪ ਵੀ ਦੇਖਣ ਨੂੰ ਮਿਲੀ।
